ਜਨ-ਜਾਗ੍ਰਿਤੀ 24.03.12
ਅਜੀਤ 24.03.12
ਭਾਈ ਰਾਜੋਆਣਾ ਲਈ ਚੜ੍ਹਦੀ ਕਲਾ ਰੈਲੀ ਕੱਲ੍ਹ
ਵੈਨਕੂਵਰ, 23 ਮਾਰਚ (ਗੁਰਵਿੰਦਰ ਸਿੰਘ ਧਾਲੀਵਾਲ)-ਵੈਨਕੂਵਰ ਸਥਿਤ ਆਰਟਸ ਗੈਲਰੀ ਸਾਹਮਣੇ 25 ਮਾਰਚ, ਐਤਵਾਰ ਨੂੰ ਸ਼ਾਮੀਂ 4 ਵਜੇ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਚੜ੍ਹਦੀ ਕਲਾ ਲਈ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ। ਵੈਨਕੂਵਰ ਲੋਅਰਮੇਨਲੈਂਡ ਦੀਆਂ ਸਮੂਹ ਸਿੱਖ ਜਥੇਬੰਦੀਆਂ, ਗੁਰਦੁਆਰਾ ਸੁਸਾਇਟੀਆਂ, ਮਨੁੱਖੀ ਹੱਕੀ ਸੰਸਥਾਵਾਂ ਤੇ ਕੌਮਾਂਤਰੀ ਸੰਗਠਨਾਂ ਦੇ ਨੁਮਾਇੰਦੇ ਇਸ ਰੈਲੀ 'ਚ ਸ਼ਾਮਿਲ ਹੋਣਗੇ ਅਤੇ ਭਾਰਤ ਅੰਦਰ ਘੱਟ ਗਿਣਤੀਆਂ ਖਿਲਾਫ, ਬੇਇਨਸਾਫੀ ਦੇ ਹਾਲਾਤ ਤੋਂ ਜਾਣੂ ਕਰਵਾਉਣਗੇ। ਵੈਨਕੂਵਰ, ਨਿਊਵੈਸਟ ਮਿਨਿਸਟਰ, ਸਰੀ, ਐਬਟਸਫੋਰਡ ਤੇ ਡੈਲਟਾ ਆਦਿ ਸ਼ਹਿਰਾਂ ਤੋਂ ਇਲਾਵਾ ਸਿਆਟਲ ਵਾਸ਼ਿੰਗਟਨ ਤੋਂ ਵੀ ਰੈਲੀ 'ਚ ਸ਼ਾਮਿਲ ਹੋਣ ਲਈ ਸਿੱਖ ਜਥੇਬੰਦੀਆਂ ਸ਼ਾਮਿਲ ਹੋ ਰਹੀਆਂ ਹਨ। ਪ੍ਰਬੰਧਕਾਂ ਅਨੁਸਾਰ ਲੋਅਰਮੇਨਲੈਂਡ ਵੈਨਕੂਵਰ ਦੇ ਵੱਖ-ਵੱਖ ਗੁਰਦੁਆਰਿਆਂ ਤੋਂ ਸੰਗਤਾਂ ਨੂੰ ਡਾਊਨ-ਟਾਊਨ ਵੈਨਕੂਵਰ ਲਿਜਾਣ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਸਮੇਤ ਇਸਤਰੀਆਂ-ਮਰਦਾਂ ਨੂੰ 'ਕੇਸਰੀ ਦਸਤਾਰਾਂ ਤੇ ਦੁਪੱਟੇ' ਲੈ ਕੇ ਰੈਲੀ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।
ਫਾਂਸੀ ਖਿਲਾਫ਼ ਰੋਸ ਮੁਜ਼ਾਹਰਾ 29 ਨੂੰ
ਲੂਵਨ (ਬੈਲਜੀਅਮ), 22 ਮਾਰਚ (ਅਮਰਜੀਤ ਸਿੰਘ ਭੋਗਲ)-ਸਮੂਹ ਯੂਰਪ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ 29 ਮਾਰਚ ਨੂੰ ਯੂਰਪ ਦੀ ਸੰਸਦ ਬਰਸਲਜ਼ ਵਿਖੇ ਭਾਈ ਰਾਜੋਆਣਾ ਦੀ ਫਾਂਸੀ ਦੇ ਵਿਰੋਧ ਵਿਚ ਇਕ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਭਾਈ ਕਰਨੈਲ ਸਿੰਘ ਨੇ 'ਅਜੀਤ' ਨੂੰ ਦਿੰਦੇ ਹੋਏ ਦੱਸਿਆ ਕਿ ਇਸ ਦਿਨ ਯੂ। ਕੇ।, ਇਟਲੀ, ਫਰਾਂਸ, ਜਰਮਨ, ਹਾਲੈਂਡ, ਬੈਲਜੀਅਮ ਅਤੇ ਸਪੇਨ ਤੋਂ ਸੰਗਤਾਂ ਭਾਰੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ।
ਸਰਕਾਰ ਰਾਜੋਆਣਾ ਦੀ ਫਾਂਸੀ 'ਤੇ ਰੋਕ ਲਾਵੇ-ਹਾਲੈਂਡ ਦੇ ਸਿੱਖਾਂ ਵੱਲੋਂ ਅਪੀਲ
ਲੂਵਨ (ਬੈਲਜੀਅਮ), 22 ਮਾਰਚ (ਅਮਰਜੀਤ ਸਿੰਘ ਭੋਗਲ)-ਸਿੱਖ ਕਮਿਊਨਿਟੀ ਬੈਨੇਲੁਕਸ, ਪੰਜਾਬ ਰਾਈਟਸ ਆਰਗੇਨਾਈਜ਼ੇਸ਼ਨ ਬੈਨੇਲੁਕਸ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡੈਨਹਾਗ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਰੋਕਣ ਲਈ ਭਾਰਤ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਇਨ੍ਹਾਂ ਵੱਲੋਂ ਫਾਂਸੀ ਦੀ ਨਿਖੇਧੀ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਕਾਨੂੰਨਦਾਨਾਂ ਦੀ ਰਾਇ ਲੈ ਕੇ ਕੌਮੀ ਹੀਰੇ ਨੂੰ ਬਚਾਉਣ ਲਈ ਕਾਨੂੰਨੀ ਕਾਰਵਾਈ ਕਰਨ।
ਭਾਈ ਰਾਜੋਆਣਾ ਦੇ ਸਬੰਧ 'ਚ ਸਮੂਹ ਸਿੱਖ ਜਥੇਬੰਦੀਆਂ ਦੀ ਮੀਟਿੰਗ
ਮੈਲਬੌਰਨ, 23 ਮਾਰਚ (ਸਰਤਾਜ ਸਿੰਘ ਧੌਲ)-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੇ ਸਬੰਧ ਵਿਚ ਇਥੋਂ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਵੱਲੋਂ ਇਕ ਇਕੱਤਰਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ ਕੀਤੀ ਗਈ। ਪ੍ਰਧਾਨ ਸ: ਪਰਮਜੀਤ ਸਿੰਘ ਗਰੇਵਾਲ ਨੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਨਾਲ ਸਲਾਹ-ਮਸ਼ਵਰਾ ਕਰਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਵਿਚ ਫਾਂਸੀ ਵਿਰੁੱਧ ਮਤਾ ਪਾਸ ਕਰਨ, ਸਿੱਖਾਂ ਨੂੰ ਬੇਗਾਨਗੀ ਦਾ ਕੇਂਦਰ ਸਰਕਾਰ ਵੱਲੋਂ ਅਹਿਸਾਸ, ਸਿੱਖ ਕੌਮ ਨਾਲ ਪੈਰ-ਪੈਰ 'ਤੇ ਧੱਕਾ ਆਦਿ ਨੂੰ ਵਿਚਾਰਿਆ ਗਿਆ। ਹੋਰਨਾਂ ਤੋਂ ਇਲਾਵਾ ਸ: ਗੁਰਦੀਪ ਸਿੰਘ ਮਠਾੜੂ, ਜਸਬੀਰ ਸਿੰਘ, ਸਤਨਾਮ ਸਿੰਘ ਪਾਬਲਾ, ਸੰਤੋਖ ਸਿੰਘ, ਜੋਗਾ ਸਿੰਘ, ਗਿ: ਸੰਤੋਖ ਸਿੰਘ ਹਾਜ਼ਰ ਸਨ।
ਰੋਜ਼ਾਨਾ ਸਪੋਕਸਮੈਨ 24.03.12
ਪਹਿਰੇਦਾਰ 24.03.12
ਜਗਬਾਣੀ 24.03.12
ਪੰਜਾਬੀ ਟ੍ਰਿਬਿਊਨ 24.03.12
ਫਾਂਸੀ ਰੁਕਵਾਉਣ ਲਈ ਰਾਸ਼ਟਰਪਤੀ ਕੋਲ ਪਹੁੰਚ ਕੀਤੀ ਜਾਵੇ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਰਾਜੋਆਣਾ ਕੇਸ ਬਾਰੇ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਫੈਸਲੇ ਪੜ੍ਹ ਕੇ ਸੁਣਾਉਂਦੇ ਹੋਏ (ਫੋਟੋ: ਸਮੀਰ ਸਹਿਗਲ)
ਜਗਤਾਰ ਸਿੰਘ ਲਾਂਬਾ/ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਮਾਰਚ
ਸ੍ਰੀ ਅਕਾਲ ਤਖ਼ਤ ਤੋਂ ਅੱਜ ਪੰਜ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਆਦੇਸ਼ ਦਿੱਤਾ ਕਿ ਉਹ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲ ਕੇ ਫਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ਨੂੰ ਹੱਲ ਕਰਨ ਲਈ ਤੁਰੰਤ ਪਹਿਲਕਦਮੀ ਕਰਨ ਅਤੇ ਰਾਜੋਆਣਾ ਨੂੰ ਬਿਨਾਂ ਸ਼ਰਤ ਰਿਹਾਅ ਕਰਾਉਣ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਨੂੰ ‘ਜ਼ਿੰਦਾ ਸ਼ਹੀਦ’ ਅਤੇ ਦਿਲਾਵਰ ਸਿੰਘ ਨੂੰ ‘ਕੌਮੀ ਸ਼ਹੀਦ’ ਦੇ ਖ਼ਿਤਾਬ ਨਾਲ ਨਿਵਾਜਿਆ। ਇਹ ਰਣਨੀਤੀ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਤੋਂ ਬਚਾਉਣ ਲਈ ਅੱਜ ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਕੋਲੋਂ ਲਏ ਸੁਝਾਵਾਂ ਦੇ ਆਧਾਰ ‘ਤੇ ਤਿਆਰ ਕੀਤੀ ਗਈ।
ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਨੇ ਲਗਭਗ 250 ਵੱਖ-ਵੱਖ ਸਿੱਖ ਜਥੇਬੰਦੀਆਂ ਤੋਂ ਸੁਝਾਅ ਲਏ। ਮਗਰੋਂ ਪੰਜ ਸਿੰਘ ਸਾਹਿਬਾਨ ਨੇ ਇਕੱਤਰਤਾ ਕਰਕੇ ਆਏ ਸੁਝਾਵਾਂ ‘ਤੇ ਵਿਚਾਰ ਕਰਦਿਆਂ ਅਗਲੀ ਰਣਨੀਤੀ ਤਿਆਰ ਕੀਤੀ, ਜਿਸਦਾ ਐਲਾਨ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਸਬੰਧੀ ਆਦੇਸ਼ ਜਾਰੀ ਕਰਦਿਆਂ ਦੱਸਿਆ ਕਿ ਸਿੱਖ ਪੰਥ ਨਾਲ ਸਬੰਧਤ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਨੇ ਲਿਖਤੀ ਤੌਰ ‘ਤੇ ਇਸ ਮਾਮਲੇ ਬਾਰੇ ਆਪਣੇ ਸੁਝਾਅ ਭੇਜੇ ਹਨ, ਜਿਨ੍ਹਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਉਪਰੰਤ ਕੌਮੀ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਜਿਸ ਬਹਾਦਰੀ ਤੇ ਦ੍ਰਿੜ੍ਹਤਾ ਨਾਲ ਕੇਂਦਰ ਵੱਲੋਂ ਸਿੱਖਾਂ ਨਾਲ ਕੀਤੇ ਗਏ ਜਬਰ ਜ਼ੁਲਮ ਦਾ ਮੁਕਾਬਲਾ ਕੀਤਾ ਹੈ, ਉਸਦੀ ਘਾਲਣਾ ਨੂੰ ਧਿਆਨ ਵਿੱਚ ਰੱਖਦੇ ਹੋਏ ਉਸਨੂੰ ‘ਜ਼ਿੰਦਾ ਸ਼ਹੀਦ’ ਅਤੇ ਦਿਲਾਵਰ ਸਿੰਘ ਨੂੰ ‘ਕੌਮੀ ਸ਼ਹੀਦ’ ਦਾ ਖਿਤਾਬ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਰਾਜੋਆਣਾ ਨੇ ਪੰਜਾਬ ਅਤੇ ਸਿੱਖਾਂ ਨਾਲ ਹੋ ਰਹੇ ਅੱਤਿਆਚਾਰ ਅਤੇ ਕੌਮੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਤੋਂ ਪ੍ਰਭਾਵਿਤ ਹੋ ਕੇ ਹੀ ਆਪਣੇ-ਆਪ ਨੂੰ ਸ਼ਹਾਦਤ ਲਈ ਪੇਸ਼ ਕੀਤਾ ਹੈ। ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ। ਉਨ੍ਹਾਂ ਨੇ ਰਾਜੋਆਣਾ ਨੂੰ ਸਿੱਖ ਕੌਮ ਦੀ ਅਮਾਨਤ ਕਰਾਰ ਦਿੰਦਿਆਂ ਉਸਦੇ ਜੀਵਨ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਹੈ ਕਿ ਉਹ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਇਸ ਮਾਮਲੇ ਨੂੰ ਹੱਲ ਕਰਨ ਲਈ ਤੁਰੰਤ ਪਹਿਲਕਦਮੀ ਕਰਨ। ਉਨ੍ਹਾਂ ਆਖਿਆ ਕਿ ਸਿੱਖ ਆਗੂ ਭਾਰਤ ਸਰਕਾਰ ਨੂੰ ਸਿੱਖਾਂ ਨਾਲ ਹੋ ਰਹੀ ਬੇਇਨਸਾਫ਼ੀ ਬਾਰੇ ਵੀ ਜਾਣੂ ਕਰਾਉਣ ਅਤੇ ਰਾਜੋਆਣਾ ਨੂੰ ਬਿਨਾਂ ਸ਼ਰਤ ਰਿਹਾਅ ਕਰਾਉਣ ਲਈ ਸੂਬਾ ਅਤੇ ਕੇਂਦਰ ਸਰਕਾਰ ਰਾਹੀਂ ਢੁਕਵੀਂ ਕਾਰਵਾਈ ਕਰਨ। ਫਾਂਸੀ ਦੀ ਸਜ਼ਾ ਖ਼ਤਮ ਕਰਨ ਦਾ ਸਮਰਥਨ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਫਾਂਸੀ ਦੀ ਸਜ਼ਾ ਨੂੰ ਖ਼ਤਮ ਕਰਾਉਣ ਲਈ ਸੰਸਾਰ ਭਰ ਦੇ ਸਿੱਖ ਇਸ ਅਣਮਨੁੱਖੀ ਵਰਤਾਰੇ ਖ਼ਿਲਾਫ਼ ਇਕੱਠੇ ਹੋ ਕੇ ਯਤਨਸ਼ੀਲ ਹੋਣ। ਉਨ੍ਹਾਂ ਸਿੱਖ ਕੌਮ ਨੂੰ ਆਦੇਸ਼ ਦਿੱਤਾ ਕਿ ਰਾਜੋਆਣਾ ਨਾਲ ਹੋ ਰਹੇ ਇਸ ਸਲੂਕ ਦੇ ਵਿਰੋਧ ਵਿੱਚ ਰੋਸ ਅਤੇ ਰੋਹ ਦਾ ਪ੍ਰਦਰਸ਼ਨ ਕਰਨ ਲਈ ਸੰਸਾਰ ਭਰ ਦੇ ਸਿੱਖ 28 ਮਾਰਚ ਨੂੰ ਕੇਸਰੀ ਦਸਤਾਰਾਂ ਸਜਾਉਣ, ਬੀਬੀਆਂ ਕੇਸਰੀ ਦੁਪੱਟੇ ਲੈਣ, ਘਰਾਂ ਅਤੇ ਕਾਰੋਬਾਰੀ ਅਦਾਰਿਆਂ ‘ਤੇ ਖਾਲਸਾਈ ਨਿਸ਼ਾਨ ਸਾਹਿਬ ਲਹਿਰਾਏ ਜਾਣ। ਇਸੇ ਤਰ੍ਹਾਂ ਵਾਹਨਾਂ ਉਪਰ ਵੀ ਖਾਲਸਾਈ ਝੰਡੇ ਲਾਏ ਜਾਣ। 28 ਮਾਰਚ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਬਲਵੰਤ ਸਿੰਘ ਰਾਜੋਆਣਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ।
ਇਹ ਫੈਸਲਾ ਐਲਾਨਣ ਸਮੇਂ ਗਿਆਨੀ ਗੁਰਬਚਨ ਸਿੰਘ ਨਾਲ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਤਖ਼ਤ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਤਾਪ ਸਿੰਘ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਇਸ ਫੈਸਲੇ ਨੂੰ ਵਿਚਾਰਨ ਲਈ ਲੰਮਾ ਸਮਾਂ ਇਕੱਤਰਤਾ ਕੀਤੀ। ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਕਈ ਸਿੱਖ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ ਬੈਠੇ ਰਹੇ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਪੰਚ ਪ੍ਰਧਾਨੀ ਦੇ ਮੁਖੀ ਦਿਲਜੀਤ ਸਿੰਘ ਬਿੱਟੂ, ਖਾਲਸਾ ਐਕਸ਼ਨ ਕਮੇਟੀ ਦੇ ਕਨਵੀਨਰ ਭਾਈ ਮੋਹਕਮ ਸਿੰਘ, ਜਗਤਾਰ ਸਿੰਘ ਜਾਚਕ, ਅਖੰਡ ਕੀਰਤਨੀ ਜਥੇ ਦੇ ਭਾਈ ਬਖਸ਼ੀਸ਼ ਸਿੰਘ, ਸ੍ਰੀ ਆਰ।ਪੀ। ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸਤਿਨਾਮ ਵਾਹਿਗੁਰੂ ਦੇ ਜਾਪ ਤੋਂ ਇਲਾਵਾ ਰਾਜੋਆਣਾ ਜ਼ਿੰਦਾਬਾਦ, ਖਾਲਿਸਤਾਨ ਜ਼ਿੰਦਾਬਾਦ, ਭਿੰਡਰਾਂਵਾਲਾ ਜ਼ਿੰਦਾਬਾਦ ਆਦਿ ਦੇ ਨਾਅਰੇ ਵੀ ਲੱਗਦੇ ਰਹੇ। ਨਾਅਰਿਆਂ ਦੌਰਾਨ ਕਈ ਵਾਰ ਮਾਹੌਲ ਉਤੇਜਿਤ ਵੀ ਬਣਿਆ। ਸ਼ਾਮ ਕਰੀਬ ਪੰਜ ਵਜੇ ਕੁਝ ਨੌਜਵਾਨ ਵਧੇਰੇ ਉਤੇਜਿਤ ਹੋ ਗਏ ਅਤੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਇਕੱਠੇ ਹੋ ਗਏ, ਜਿਥੇ ਉਨ੍ਹਾਂ ਸਿੰਘ ਸਾਹਿਬਾਨ ਨੂੰ ਬਾਹਰ ਆ ਕੇ ਫੈਸਲਾ ਦੇਣ ਲਈ ਨਾਅਰੇ ਲਾਏ। ਇਨ੍ਹਾਂ ਨੌਜਵਾਨਾਂ ਨੇ ਜਥੇਦਾਰਾਂ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਮਾਹੌਲ ਦੇ ਤਣਾਅਪੂਰਣ ਹੋ ਜਾਣ ‘ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਹੋਰ ਕਰਮਚਾਰੀਆਂ ਨੇ ਸਮੂਹ ਜਥੇਦਾਰਾਂ ਨੂੰ ਸੁਰੱਖਿਆ ਘੇਰਾ ਮੁਹੱਈਆ ਕੀਤਾ ਅਤੇ ਸੁਰੱਖਿਆ ਘੇਰੇ ਵਿੱਚ ਹੀ ਸ੍ਰੀ ਅਕਾਲ ਤਖ਼ਤ ਵਿਖੇ ਲਿਜਾਇਆ ਗਿਆ, ਜਿਥੇ ਉਨ੍ਹਾਂ ਸਿੱਖ ਸੰਗਤਾਂ ਦੇ ਨਾਂ ਇਹ ਆਦੇਸ਼ ਦਿੱਤਾ।

No comments:
Post a Comment