Image and video hosting by TinyPic

Welcome Ji.......

Dear Friends If you are WITH Bhai Balwant Singh Rajoana invite your friends in This Event http://www.facebook.com/events/366391103392961/

Wednesday, 21 March 2012

ਹਾਈਕੋਰਟ ਨੇ ਕਲਮਾਡੀ ਨੂੰ ਅਹੁਦਾ ਛੱਡਣ ਲਈ ਕਿਹਾ

ਵੀਂ ਦਿੱਲੀ, 21 ਮਾਰਚ (ਏਜੰਸੀ)-ਦਿੱਲੀ ਹਾਈ ਕੋਰਟ ਨੇ ਅੱਜ ਭਾਰਤੀ ਉਲੰਪਿਕ 
ਸੰਘ ਦੇ ਮੁਖੀ ਸੁਰੇਸ਼ ਕਲਮਾਡੀ ਨੂੰ ਆਪਣਾ ਅਹੁਦਾ ਛੱਡਣ ਲਈ ਕਿਹਾ ਹੈ। ਐਡਵੋਕੇਟ ਰਾਹੁਲ ਮਹਿਰਾ ਦੀ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਦੇ ਦੌਰਾਨ ਦਿੱਲੀ ਹਾਈਕੋਰਟ ਦੇ ਮੁੱਖ ਕਾਰਜਕਾਰੀ ਜੱਜ ਜਸਟਿਸ ਏ ਕੇ ਸੀਕਰੀ ਅਤੇ ਜਸਟਿਸ ਰਾਜੀਵ ਸਹਾਏ ਐਂਡਲਾ ਦੀ ਸੰਵਿਧਾਨਕ ਬੈਂਚ ਨੇ ਪਿਛਲੇ ਅੱਠ ਸਾਲਾਂ ਤੋਂ ਭਾਰਤੀ ਉਲੰਪਿਕ ਸੰਘ 'ਚ ਅਹਿਮ ਅਹੁਦਿਆਂ 'ਤੇ ਕੰਮ ਕਰ ਰਹੇ ਵੀ. ਕੇ. ਵਰਮਾ ਅਤੇ ਲਲਿਤ ਭਨੋਟ ਨੂੰ ਵੀ ਅਸਤੀਫਾ ਦੇਣ ਲਈ ਕਿਹਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਜੇਕਰ ਕਲਮਾਡੀ, ਵੀ. ਕੇ. ਵਰਮਾ ਅਤੇ ਲਲਿਤ ਭਨੋਟ 'ਸਨਮਾਨਪੂਰਵਕ' ਆਪਣੇ ਅਹੁਦੇ ਨਹੀਂ ਛੱਡਦੇ ਤਾਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।
Share on :

No comments:

Post a Comment