ਅੰਮ੍ਰਿਤਸਰ, 20 ਮਾਰਚ-ਕਾਰ-ਸੇਵਾ ਦੇ ਮਹਾਨ ਪੁੰਜ ਸਵਰਗੀ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਵੱਲੋਂ ਸੇਵਾ ਦੇ ਖੇਤਰ 'ਚ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਬਦਲੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ 'ਪੰਥ ਰਤਨ' (ਤਸ਼ਤਰੀ, ਸਿਰੀ ਸਾਹਿਬ, ਲੋਈ ਅਤੇ ਸਿਰੋਪਾਓ) ਦਾ ਸਨਮਾਨ ਉਨ੍ਹਾਂ ਦੇ ਉਤਰਾਧਿਕਾਰੀ ਬਾਬਾ ਬਚਨ ਸਿੰਘ ਨੂੰ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ਾਲ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਤੇ ਅਰਦਾਸ ਭਾਈ ਧਰਮ ਸਿੰਘ ਵੱਲੋਂ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿ: ਜਸਵਿੰਦਰ ਸਿੰਘ ਨੇ ਹੁਕਮਨਾਮਾ ਲਿਆ। ਉਪਰੰਤ ਸੰਗਤਾਂ ਦੇ ਵਿਸ਼ਾਲ ਇਕੱਠ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਤੇ ਤਖ਼ਤ ਸ੍ਰੀ ਹਜੂਰ ਸਾਹਿਬ ਅਬਚਲ ਨਗਰ ਨੰਦੇੜ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਵੱਲੋਂ ਸਾਂਝੇ ਰੂਪ 'ਚ ਬਾਬਾ ਬਚਨ ਸਿੰਘ ਨੂੰ 'ਪੰਥ ਰਤਨ' ਦਾ ਸਨਮਾਨ ਦਿੱਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿ: ਗੁਰਬਚਨ ਸਿੰਘ ਨੇ ਹਾਜਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵਰਗੀ ਬਾਬਾ ਹਰਬੰਸ ਸਿੰਘ ਕਾਰ ਸੇਵਾ ਦੇ ਖੇਤਰ ਦੀ ਇਕ ਲਾਸਾਨੀ ਸ਼ਖਸੀਅਤ ਸਨ। ਆਪ ਨੇ ਆਪਣਾ ਸਮੁੱਚਾ ਜੀਵਨ ਗੁਰੂ-ਪੰਥ ਦੀ ਸੇਵਾ ਲਈ ਸਮਰਪਿਤ ਕੀਤਾ। ਧਾਰਮਿਕ ਖੇਤਰ ਤੋਂ ਇਲਾਵਾ ਸਮਾਜ ਸੇਵਾ ਅਤੇ ਵਿੱਦਿਆ ਦੇ ਪ੍ਰਚਾਰ-ਪ੍ਰਸਾਰ ਵਿਚ ਭਰਪੂਰ ਯੋਗਦਾਨ ਪਾਉਂਦਿਆਂ ਉਨ੍ਹਾਂ ਨੇ ਅਨੇਕਾਂ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੀ ਸੇਵਾ ਵੀ ਕਰਵਾਈ। ਇਸ ਮੌਕੇ ਸਿੰਘ ਸਾਹਿਬ ਗਿ: ਮੱਲ ਸਿੰਘ, ਗਿ: ਸੁਖਜਿੰਦਰ ਸਿੰਘ, ਗਿ: ਰਵੇਲ ਸਿੰਘ, ਸਾਬਕਾ ਜਥੇਦਾਰ ਗਿ: ਜੋਗਿੰਦਰ ਸਿੰਘ ਵੇਂਦਾਤੀ, ਭਾਈ ਬਲਬੀਰ ਸਿੰਘ, ਗਿ: ਜਸਵੰਤ ਸਿੰਘ ਕਥਾ ਵਾਚਕ, ਗਿ: ਗੁਰਬਖਸ਼ ਸਿੰਘ ਗੁਲਸ਼ਨ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਜਥੇ: ਹਰਜਾਪ ਸਿੰਘ ਸੁਲਤਾਨਵਿੰਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇ: ਸੁਰਜੀਤ ਸਿੰਘ ਤੁਗਲਵਾਲਾ, ਸਕੱਤਰ ਸ: ਦਲਮੇਘ ਸਿੰਘ, ਸ: ਰੂਪ ਸਿੰਘ, ਤਰਲੋਚਨ ਸਿੰਘ, ਸ: ਮਨਜੀਤ ਸਿੰਘ, ਸ: ਸਤਬੀਰ ਸਿੰਘ, ਸ: ਹਰਭਜਨ ਸਿੰਘ, ਮੀਤ ਸਕੱਤਰ ਸ: ਦਿਲਜੀਤ ਸਿੰਘ ਬੇਦੀ, ਸ: ਸੁਖਦੇਵ ਸਿੰਘ ਭੂਰਾਕੋਨਾ, ਸ: ਕੁਲਦੀਪ ਸਿੰਘ, ਸਾਬਕਾ ਮੀਤ ਸਕੱਤਰ ਸ: ਰਾਮ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਹਰਬੰਸ ਸਿੰਘ, ਸ: ਕੁਲਵਿੰਦਰ ਸਿੰਘ ਰਮਦਾਸ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਜਗਤਾਰ ਸਿੰਘ ਤਰਨਤਾਰਨ, ਬਾਬਾ ਨਰਿੰਦਰ ਸਿੰਘ ਹਜੂਰ ਸਾਹਿਬ ਵਾਲੇ, ਬਾਬਾ ਲਾਭ ਸਿੰਘ ਅਨੰਦਪੁਰ ਸਾਹਿਬ ਵਾਲੇ, ਬਾਬਾ ਲੱਖਾ ਸਿੰਘ ਗੁਰੂ ਕਾ ਬਾਗ, ਬਾਬਾ ਅਜੀਤ ਸਿੰਘ ਸਿਰਸੇ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਹਰਨਾਮ ਸਿੰਘ ਮੁੱਖੀ ਦਮਦਮੀ ਟਕਸਾਲ ਮਹਿਤਾ ਚੌਕ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਜਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਦੇਵ ਸਿੰਘ ਘੰਨੂਪੁਰ ਕਾਲੇ, ਬਾਬਾ ਕਾਹਨ ਸਿੰਘ , ਬਾਬਾ ਰਣਜੀਤ ਸਿੰਘ ਗੋਨਿਆਣਾ ਮੰਡੀ, ਬਾਬਾ ਹਰਨੇਕ ਸਿੰਘ ਰਾੜਾ ਸਾਹਿਬ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਉਤਰਾਂਚਲ ਤੋਂ ਬਾਬਾ ਤਰਸੇਮ ਸਿੰਘ ਨਾਨਕਮਤਾ ਤੇ ਬਾਬਾ ਗੁਰਜੰਟ ਸਿੰਘ ਨਾਨਕਪੁਰੀ ਟਾਂਡੇ, ਬਾਬਾ ਲੱਖਾ ਸਿੰਘ ਕਾਂਸੀਪੁਰ, ਬਾਬਾ ਜਸਵੀਰ ਸਿੰਘ ਜੰਮੂ ਕਸ਼ਮੀਰ, ਬਾਬਾ ਕਾਲਾ ਸਿੰਘ ਘੁਡਿਆਲਾ, ਬਾਬਾ ਭੋਲਾ ਸਿੰਘ, ਬਾਬਾ ਸੁੱਚਾ ਸਿੰਘ ਢਿੱਲੋਂ ਹਰੀਪੁਰ, ਬਾਬਾ ਗੁਰਮੇਲ ਸਿੰਘ ਮੰਜੀ ਸਾਹਿਬ ਕੋਟਾਂ, ਬਾਬਾ ਗੁਲਜਾਰ ਸਿੰਘ ਫ਼ਤਹਿਗੜ੍ਹ ਸਾਹਿਬ, ਬਾਬਾ ਸੁਰਮੁਖ ਸਿੰਘ ਮੁਰਿੰਡਾ, ਬਾਬਾ ਸਰੂਪ ਸਿੰਘ ਅਨੰਦਪੁਰ ਸਾਹਿਬ, ਬਾਬਾ ਜਰਨੈਲ ਸਿੰਘ ਮਾਛੀਵਾੜਾ, ਬਾਬਾ ਸਤਿਨਾਮ ਸਿੰਘ ਚਮਕੌਰ ਸਾਹਿਬ, ਬਾਬਾ ਰਤਨ ਸਿੰਘ ਲਹਿਰਾਗਾਗਾ, ਬਾਬਾ ਮਲਕੀਤ ਸਿੰਘ ਹਰਿਗੋਬਿੰਦਪੁਰ, ਬਾਬਾ ਅਜੈਬ ਸਿੰਘ ਮਾਨਸਾ, ਬਾਬਾ ਮੱਖਣ ਸਿੰਘ ਨਾਭਾ, ਬਾਬਾ ਹਰੀ ਸਿੰਘ ਰਾਏਕੋਟ, ਬਾਬਾ ਸੁੱਖਾ ਸਿੰਘ ਕਰਨਾਲ, ਬਾਬਾ ਜੋਗਾ ਸਿੰਘ ਤਗਵੜੀ, ਬਾਬਾ ਵਰਿਆਮ ਸਿੰਘ ਅੰਬਾਲਾ, ਬਾਬਾ ਸਤਿਨਾਮ ਸਿੰਘ ਚੁਘਥਾਮ, ਬਾਬਾ ਗੁਰਲੋਚਨ ਸਿੰਘ ਪਟਨਾ ਸਾਹਿਬ, ਬਾਬਾ ਜਗਤਾਰ ਸਿੰਘ ਧੋਬੜੀ, ਬਾਬਾ ਭਗਤ ਸਿੰਘ ਸ੍ਰੀਨਗਰ ਤੇ ਬਾਬਾ ਸਵਰਨ ਸਿੰਘ ਰਾਣੀਮਾਜਰਾ ਤੋਂ ਇਲਾਵਾ ਵੱਡੀ ਗਿੱਣਤੀ 'ਚ ਸਿੱਖ ਸੰਗਤਾਂ ਸ਼ਾਮਿਲ ਹੋਈਆਂ।
Wednesday, 21 March 2012
Subscribe to:
Post Comments (Atom)

No comments:
Post a Comment