ਚੰਡੀਗੜ੍ਹ 20 ਮਾਰਚ-ਸ: ਚਰਨਜੀਤ ਸਿੰਘ ਅਟਵਾਲ ਅਤੇ ਸ਼੍ਰੀ ਦਿਨੇਸ਼ ਸਿੰਘ ਬੱਬੂ ਅੱਜ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਚੁਣ ਲਏ ਗਏ। ਦੋਵਾਂ ਦਾ ਨਾਮ ਅੱਜ ਸਦਨ ਦੀ ਬੈਠਕ ਸ਼ੁਰੂ ਹੋਣ 'ਤੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਤਜਵੀਜ਼ ਕੀਤਾ ਗਿਆ, ਜਦੋ ਕਿ ਉਨ੍ਹਾਂ ਦੇ ਨਾਮ ਦੀ ਪ੍ਰੋੜਤਾ ਭਾਜਪਾ ਵਿਧਾਇਕ ਦਲ ਦੇ ਆਗੂ ਭਗਤ ਚੂੰਨੀ ਲਾਲ ਵੱਲੋਂ ਕੀਤੀ ਗਈ। ਵਿਰੋਧੀ ਧਿਰ ਦੇ ਆਗੂ ਸ੍ਰੀ ਸੁਨੀਲ ਜਾਖੜ ਨੇ ਵੀ ਇਨ੍ਹਾਂ ਦੋਵਾਂ ਉਮੀਦਵਾਰਾਂ ਦਾ ਸਮਰਥਨ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਚਾਹੁੰਦੀ ਸੀ ਕਿ ਪਾਰਲੀਮਾਨੀ ਰਵਾਇਤਾਂ ਅਨੁਸਾਰ ਡਿਪਟੀ ਸਪੀਕਰ ਦਾ ਅਹੁਦਾ ਵਿਰੋਧੀ ਧਿਰ ਨੂੰ ਦਿੱਤਾ ਜਾਵੇ ਪ੍ਰੰਤੂ ਹੁਕਮਰਾਨ ਧਿਰ ਵੱਲੋਂ ਉਨ੍ਹਾਂ ਦੀ ਮੰਗ ਨਾ ਮੰਨੇ ਜਾਣ ਤੋਂ ਬਾਅਦ ਕਾਂਗਰਸ ਨੇ ਡਿਪਟੀ ਸਪੀਕਰ ਦੇ ਅਹੁਦੇ 'ਤੇ ਵੀ ਸ੍ਰੀ ਦਿਨੇਸ਼ ਸਿੰਘ ਨੂੰ ਸਮਰਥਨ ਦੇਣ ਦਾ ਫ਼ੈਸਲਾ ਲਿਆ ਹੈ ਕਿਉਂਕਿ ਅਸੀਂ ਸਪੀਕਰ ਅਤੇ ਡਿਪਟੀ ਸਪੀਕਰ ਦੇ ਅਹੁਦੇ ਨੂੰ ਵਿਵਾਦਾਂ ਵਿਚ ਨਹੀਂ ਪਾਉਣਾ ਚਾਹੁੰਦੇ। ਸ੍ਰੀ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਸ ਕਰਦੀ ਹੈ ਕਿ ਸਪੀਕਰ ਅਤੇ ਡਿਪਟੀ ਸਪੀਕਰ ਵਿਰੋਧੀ ਧਿਰ ਨੂੰ ਬਣਦਾ ਹੱਕ ਦੇਣਗੇ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾਵੇਗਾ। ਸ੍ਰੀ ਜਾਖੜ ਨੇ ਕਿਹਾ ਕਿ ਅਸਲ ਵਿਚ ਸਪੀਕਰ ਦਾ ਅਹੁਦਾ ਲੋਕਤੰਤਰ ਵਿਚ ਬਹੁਤ ਅਹਿਮ ਹੈ ਲੇਕਿਨ ਅੱਜ ਕਲ੍ਹ ਸਿਆਸੀ ਪਾਰਟੀਆਂ ਜਿਸ ਆਗੂ ਨੂੰ ਮੰਤਰੀ ਨਹੀਂ ਬਣਾਉਣਾ ਚਾਹੁੰਦੀਆਂ, ਉਸ ਨੂੰ ਸਪੀਕਰ ਬਣਾ ਦਿੱਤਾ ਜਾਂਦਾ ਹੈ। ਉਨ੍ਹਾਂ ਸਦਨ ਵਿਚ ਐਲਾਨ ਕੀਤਾ ਕਿ ਮੌਜੂਦਾ ਅਕਾਲੀ ਭਾਜਪਾ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਕੁਝ ਦਿਨਾਂ ਦੌਰਾਨ ਹੀ ਬਦਲਾਖੋਰੀ ਦੇ ਮਾਮਲੇ ਸਾਹਮਣੇ ਆਏ ਹਨ, ਉਹ ਉਨ੍ਹਾਂ ਸਬੰਧੀ ਪੱਤਰ ਮੁੱਖ ਮੰਤਰੀ ਨੂੰ ਲਿਖ ਰਹੇ ਹਨ ਅਤੇ ਜੇ ਸਰਕਾਰ ਉਨ੍ਹਾਂ 'ਤੇ ਕੋਈ ਫੌਰੀ ਕਾਰਵਾਈ ਨਹੀਂ ਕਰਦੀ ਤਾਂ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਦੌਰਾਨ ਸਾਨੂੰ ਇਨ੍ਹਾਂ ਮੁਦਿਆਂ 'ਤੇ ਵਿਰੋਧ ਕਰਨ ਦਾ ਪੂਰਾ ਹੱਕ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਲੀਮਾਨੀ ਪ੍ਰੰਪਰਾ ਨੂੰ ਜੇ ਕਾਂਗਰਸੀ ਸਰਕਾਰਾਂ ਨੇ ਪਹਿਲਾਂ ਕਦੇ ਸੂਬੇ ਵਿਚ ਲਾਗੂ ਕੀਤਾ ਹੁੰਦਾ ਤਾਂ ਅਸੀਂ ਵੀ ਉਸ ਨੂੰ ਅੱਗੇ ਤੋਰ ਸਕਦੇ ਸੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਟਕਰਾਅ ਦੀ ਰਾਜਨੀਤੀ ਦੇ ਵਿਰੁੱਧ ਹੈ ਅਤੇ ਕਾਂਗਰਸੀ ਆਗੂ ਇੱਕ ਪਾਸੇ ਖੂੰਡੇ ਫੜਨ ਦੀ ਗੱਲ ਕਰਦੇ ਹਨ, ਜਦੋਂ ਕਿ ਅਸੀਂ ਲੋਕਾਂ ਸਾਹਮਣੇ ਹੱਥ ਜੋੜਦੇ ਹਾਂ। ਕੈਪਟਨ ਅਮਰਿੰਦਰ ਸਿੰਘ, ਬੀਬੀ ਰਜਿੰਦਰ ਕੌਰ ਭੱਠਲ ਅਤੇ ਕਾਂਗਰਸ ਦੇ ਦੂਜੇ ਸੀਨੀਅਰ ਆਗੂਆਂ ਸ: ਲਾਲ ਸਿੰਘ ਅਤੇ ਸ੍ਰੀ ਬ੍ਰਹਮਮਹਿੰਦਰਾ ਆਦਿ ਜੋ ਅੱਜ ਸਦਨ ਵਿਚ ਹਾਜ਼ਰ ਨਹੀਂ ਸਨ, ਦੀ ਗੈਰ ਹਾਜ਼ਰੀ ਦੌਰਾਨ ਮੁੱਖ ਮੰਤਰੀ ਨੇ ਬੋਲਦਿਆਂ ਕਿਹਾ ਕਿ ਕੈਪਟਨ ਸਾਹਿਬ ਚੋਣ ਨਤੀਜਿਆਂ ਤੋਂ ਪਹਿਲਾਂ ਸਮਝ ਰਹੇ ਸਨ ਕਿ ਉਹ ਸਹੁੰ ਚੁੱਕਣ ਜਾ ਰਹੇ ਹਨ। ਉਨ੍ਹਾਂ ਵੱਲੋਂ ਇਸ ਲਈ ਜਸ਼ਨ ਤੇ ਪਾਰਟੀਆਂ ਦੇ ਪ੍ਰਬੰਧ ਵੀ ਕਰ ਲਏ ਗਏ ਪ੍ਰੰਤੁ ਲੋਕਾਂ ਨੇ ਫ਼ਤਵਾ ਸਾਡੇ ਹੱਕ ਵਿਚ ਦਿੱਤਾ। ਉਨ੍ਹਾਂ ਕਿਹਾ ਕਿ ਚੰਗੀਆ ਲੋਕਤੰਤਰੀ ਪ੍ਰੰਪਰਾਵਾਂ ਅਨੁਸਾਰ ਉਨ੍ਹਾਂ ਕੈਪਟਨ ਸਾਹਿਬ ਅਤੇ ਬੀਬੀ ਭੱਠਲ ਨੂੰ ਜਾਤੀ ਟੇਲੀਫੋਨ ਕਰਕੇ ਸਹੁੰ ਚੁੱਕ ਸਮਾਗਮ ਦਾ ਸੱਦਾ ਦਿੱਤਾ, ਜਦੋਂ ਕਿ ਦੂਜੇ ਸਾਰੇ ਕਾਂਗਰਸੀ ਵਿਧਾਨਕਾਰਾਂ ਨੂੰ ਵੀ ਸਮਾਗਮ ਵਿਚ ਹਾਜ਼ਰ ਹੋਣ ਲਈ ਪੱਤਰ ਭੇਜੇ ਗਏ, ਪ੍ਰੰਤੂ ਉਨ੍ਹਾਂ ਵਿਚੋਂ ਕੋਈ ਵੀ ਹਾਜ਼ਰ ਨਹੀਂ ਹੋਇਆ ਅਤੇ ਇਸ ਦਾ ਕਾਰਨ ਇਹ ਵੀ ਹੋ ਸਕਦਾ ਹੈ ਕਿ ਸ਼ਾਇਦ ਉਹ ਸਦਮੇ ਵਿਚ ਸਨ।
ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਵੀ ਵਿਰੋਧੀ ਧਿਰ ਦੇ ਆਗੂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਵਾਰ ਵਾਰ ਬਦਲਾਖ਼ੋਰੀ ਦੇ ਜੋ ਦੋਸ਼ ਲਗਾਏ ਜਾ ਰਹੇ ਹਨ, ਉਹ ਉਨ੍ਹਾਂ ਦੇ ਸਬੂਤ ਪੇਸ਼ ਕਰਨ ਮੈਂ ਗ੍ਰਹਿ ਮੰਤਰੀ ਦੇ ਤੌਰ 'ਤੇ ਉਨ੍ਹਾਂ 'ਤੇ ਜ਼ਰੂਰ ਕਾਰਵਾਈ ਕਰਾਂਗਾ। ਭਾਜਪਾ ਵਿਧਾਨਕਾਰ ਦਲ ਦੇ ਆਗੂ ਭਗਤ ਚੂੰਨੀ ਲਾਲ ਨੇ ਵੀ ਨਵੇਂ ਚੁਣੇ ਗਏ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਵਧਾਈ ਦਿੱਤੀ। ਨਵੇਂ ਚੁਣੇ ਗਏ ਸਪੀਕਰ ਸ: ਚਰਨਜੀਤ ਸਿੰਘ ਅਟਵਾਲ ਨੇ ਬਾਅਦ ਵਿਚ ਸਮੁੱਚੇ ਸਦਨ ਦਾ ਉਨ੍ਹਾਂ ਦੀ ਚੋਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਰੋਧੀ ਧਿਰ ਨੂੰ ਵੀ ਉਸਾਰੂ ਸੋਚ ਰੱਖਦਿਆਂ ਬਹਿਸ ਵਿਚ ਹਿੱਸਾ ਲੈਣ ਲਈ ਪੂਰਾ ਹੱਕ ਦੇਣਗੇ ਅਤੇ ਉਨ੍ਹਾਂ ਵਿਰੋਧੀ ਧਿਰ ਨੂੰ ਸਦਨ ਦਾ ਮਾਹੌਲ ਸੁਖਾਵਾਂ ਬਣਾ ਕੇ ਰੱਖਣ ਵਿਚ ਮਦਦ ਦੇਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਪੀਕਰ, ਖਜ਼ਾਨਾ ਮੰਤਰੀ ਅਤੇ ਮੁੰਖ ਮੰਤਰੀ ਦੇ ਖਾਣਿਆਂ ਦਾ ਵਿਰੋਧੀ ਧਿਰ ਵੱਲੋਂ ਬਾਈਕਾਟ ਕੀਤਾ ਜਾਣਾ ਵਾਜ਼ਬ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ 41 ਵਿਧਾਨਕਾਰ ਇਸ ਵਾਰ ਪਹਿਲੀ ਵਾਰ ਚੋਣ ਜਿੱਤ ਕੇ ਆਏ ਹਨ, ਉਹ ਉਨ੍ਹਾਂ ਨੂੰ ਵਧਾਈ ਦਿੰਦਿਆਂ ਆਸ ਕਰਦੇ ਹਨ ਕਿ ਉਹ ਸਦਨ ਦੇ ਕੰਮਕਾਜ਼ ਵਿਚ ਚੰਗੀ ਭੂਮਿਕਾ ਨਿਭਾਉਣਗੇ। ਸ੍ਰੀ ਦਿਨੇਸ਼ ਸਿੰਘ ਬੱਬੂ ਨੇ ਵੀ ਬਾਅਦ ਵਿਚ ਆਪਣੀ ਚੋਣ ਲਈ ਸਮੁੱਚੇ ਸਦਨ ਦਾ ਧੰਨਵਾਦ ਕੀਤਾ। ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਨੂੰ ਮੁੱਖ ਰੱਖ ਕੇ ਅੱਜ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਅਤੇ ਦਰਸ਼ਕ ਵੀ ਇੱਥੇ ਪੁੱਜੇ ਹੋਏ ਸਨ, ਜਿਨ੍ਹਾਂ ਵੱਲੋਂ ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਵਧਾਈਆਂ ਦਿੱਤੀਆਂ ਗਈਆਂ। ਰਾਜਪਾਲ ਪੰਜਾਬ ਸ੍ਰੀ ਸ਼ਿਵ ਰਾਜ ਪਾਟਿਲ ਕੱਲ੍ਹ ਸਵੇਰੇ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ।

No comments:
Post a Comment